By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਪੰਜਾਬੀ ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ – ਰਣਜੀਤ ਸਿੰਘ ਪ੍ਰੀਤ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਸਾਹਿਤ ਸਰੋਦ ਤੇ ਸੰਵੇਦਨਾ > ਪੰਜਾਬੀ ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ – ਰਣਜੀਤ ਸਿੰਘ ਪ੍ਰੀਤ
ਸਾਹਿਤ ਸਰੋਦ ਤੇ ਸੰਵੇਦਨਾ

ਪੰਜਾਬੀ ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ – ਰਣਜੀਤ ਸਿੰਘ ਪ੍ਰੀਤ

ckitadmin
Last updated: July 14, 2025 11:02 am
ckitadmin
Published: January 26, 2012
Share
SHARE
ਲਿਖਤ ਨੂੰ ਇੱਥੇ ਸੁਣੋ

ਕੱਲ੍ਹ ਹੋਵੇਗੀ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ।


ਇਹ ਗੱਲ ਸਾਂਝੀ ਕਰਦਿਆਂ ਬਹੁਤ ਹੀ ਦੁੱਖ-ਦਰਦ ਮਹਿਸੂਸ ਹੋ ਰਿਹਾ ਹੈ ਕਿ ਅੱਜ ਗਣਤੰਤਰ ਦਿਵਸ ਮੌਕੇ ਅਤੇ ਪੰਜਾਬੀ ਸ਼ਾਇਰ ਸੁਰਜੀਤ ਪਾਤਰ ਨੂੰ ਐਵਾਰਡ ਦਿੱਤੇ ਜਾਣ ਦਾ ਐਲਾਨ ਹੋਣ ਮੌਕੇ ਇਹ ਦੁਖਦਾਈ ਖ਼ਬਰ ਆ ਪਹੁੰਚੀ ਕਿ ਪੰਜਾਬੀ ਦੇ ਨਾਮਵਰ ਲੇਖਕ ਸਰਦਾਰ ਕਰਤਾਰ ਸਿੰਘ ਦੁੱਗਲ ਜੀ ਨਹੀਂ ਰਹੇ । ਧਮਾਲ ਜ਼ਿਲ੍ਹਾ ਰਾਵਲਪਿੰਡੀ (ਹੁਣ ਪਾਕਿਸਤਾਨ ਵਿੱਚ ) ਵਿਖੇ 1 ਮਾਰਚ, 1917 ਨੂੰ ਜੀਵਨ ਸਿੰਘ ਦੁੱਗਲ ਅਤੇ ਸਤਵੰਤ ਕੌਰ ਦੇ ਘਰ ਜਨਮੇ, ਡਾ. ਆਇਸ਼ਾ ਦੁੱਗਲ ਨਾਲ ਸ਼ਾਦੀ ਕਰਨ ਵਾਲੇ, ਪੰਜਾਬੀ, ਹਿੰਦੀ, ਉਰਦੂ ਅਤੇ ਅੰਗਰੇਜ਼ੀ ਵਿੱਚ ਲਿਖਣ ਵਾਲੇ ਸ. ਕਰਤਾਰ ਸਿੰਘ ਦੁੱਗਲ 95 ਸਾਲ ਦੀ ਉਮਰ ਵਿੱਚ ਅੱਜ ਦਿੱਲੀ ਸਥਿਤ ਆਪਣੇ ਨਿਵਾਸ ਸਥਾਨ ’ਤੇ ਅਕਾਲ ਚਲਾਣਾ ਕਰ ਗਏ । ਫਾਰਮਨ ਕ੍ਰਿਸਚੀਅਨ ਕਾਲਜ ਲਾਹੌਰ ਤੋਂ ਐੱਮ. ਏ. ਅੰਗਰੇਜ਼ੀ ਕਰਨ ਵਾਲੇ ਸਰਦਾਰ ਕਰਤਾਰ ਸਿੰਘ ਦੁੱਗਲ ਨੇ ਆਪਣਾ ਪ੍ਰੋਫੈਸ਼ਨਲ ਜੀਵਨ ਆਲ ਇੰਡੀਆ ਰੇਡੀਓ ਤੋਂ ਸ਼ੁਰੂ ਕੀਤਾ ਸੀ । ਇਸ ਅਦਾਰੇ ਨਾਲ ਇਹ 1942 ਤੋਂ 1966 ਤੱਕ ਵੱਖ ਵੱਖ ਅਹੁਦਿਆਂ ’ਤੇ ਰਹਿਕੇ ਕੰਮ ਕਰਦੇ ਰਹੇ । ਸਟੇਸ਼ਨ ਡਾਇਰੈਕਟਰ ਵਜੋਂ ਵੀ ਸੇਵਾਵਾਂ ਨਿਭਾਈਆਂ । ਉਹਨਾਂ ਨੇ ਪੰਜਾਬੀ ਅਤੇ ਹੋਰਨਾਂ ਭਾਸਾਵਾਂ ਵਿੱਚ ਪ੍ਰੋਗਰਾਮ ਪ੍ਰਡਿਊਸ ਕਰਨ ਦਾ ਕਾਰਜਭਾਰ ਵੀ ਨਿਭਾਇਆ । ਦੁੱਗਲ ਜੀ 1966 ਤੋਂ 1973 ਤੱਕ ਨੈਸ਼ਨਲ ਬੁੱਕ ਟਰੱਸਟ ਦੇ ਸਕੱਤਰ ਅਤੇ ਡਾਇਰੈਕਟਰ ਵੀ ਰਹੇ । ਉਹਨਾਂ ਨੇ ਸੂਚਨਾ ਅਡਵਾਈਜ਼ਰ ਵਜੋਂ ਮਨਿਸਟਰੀ ਆਫ਼ ਇਨ
ਫ਼ਰਮੇਸ਼ਨ ਐਂਡ ਬਰਾਡਕਾਸਟਿੰਗ (ਪਲੈਨਿੰਗ ਕਮਿਸ਼ਨ )ਵਿੱਚ ਵੀ ਕੰਮ ਕੀਤਾ ।

 

ਉਹ ਕਈ ਸੰਸਥਾਵਾਂ ਦੇ ਸੰਸਥਾਪਕ ਵੀ ਸਨ , ਜਿਨ੍ਹਾਂ ਵਿੱਚ ਰਾਜਾ ਰਾਮਮੋਹਨ ਰਾਏ ਲਾਇਬਰੇਰੀ ਫਾਊਂਡੇਸ਼ਨ ,ਇਨਸਟੀਚਿਊਟ ਆਫ਼ ਸੋਸ਼ਲ ਐਂਡ ਇਕਨੌਮਿਕ ਚੇਂਜ ਬੰਗਲੌਰ ਤੇ ਜ਼ਾਕਿਰ ਹੁਸੈਨ ਐਜੂਕੇਸ਼ਨਲ ਫਾਊਂਡੇਸ਼ਨ ਨੂੰ ਗਿਣ ਸਕਦੇ ਹਾਂ । ਉਹ ਸਾਹਿਤਕ ਖੇਤਰ ਦੀਆਂ ਕਈ ਸੰਸਥਾਵਾਂ ਦੇ ਆਹੁਦੇਦਾਰ ਵੀ ਰਹੇ । ਪ੍ਰਧਾਨ ਪੰਜਾਬੀ ਸਾਹਿਤ ਸਭਾ ਦਿੱਲੀ, ਪੰਜਾਬੀ ਯੂਨੀਵਰਸਿਟੀ ਦੇ ਨੌਮੀਨੇਟਿਡ ਫੈਲੋ 1984 ਵਿੱਚ ਬਣੇ । ਅਗਸਤ, 1977 ਨੂੰ ਉਹਨਾਂ ਨੂੰ ਸਤਿਕਾਰ ਦਿੰਦਿਆਂ ਰਾਜ ਸਭਾ ਦਾ ਮੈਂਬਰ ਵੀ ਨਾਮਜਦ ਕੀਤਾ ਗਿਆ ।


ਉਹਨਾਂ ਦੀਆਂ ਰਚਨਾਵਾਂ ਵਿੱਚ ਬਰਥ ਆਫ਼ ਸੌਂਗ, ਕਮ ਬੈਕ ਮਾਈ ਮਾਸਟਰ, ਡੰਗਰ (ਐਨੀਮਲ),ਇੱਕ ਛਿੱਟ ਚਾਨਣ ਦੀ(ਵੰਨ ਡਰੌਪ ਆਫ਼ ਲਾਈਟ), ਨਵਾਂ ਘਰ(ਨਿਊ ਹਾਊਸ), ਸੋਨਾਰ ਬੰਗਲਾ(ਗੋਲਡਨ ਬੁੰਗਾਲੌਅ), ਤਰਕਾਲਾਂ ਵੇਲੇ (ਇਨ ਦਾ ਈਵਨਿੰਗ), ਪੋਇਟਰੀ: ਵੀਹਵੀਂ ਸਦੀ ਤੇ ਹੋਰ ਕਵਿਤਾਵਾਂ (1999), ਕੰਡੇ ਕੰਡੇ (1941) ਨਾਵਲ: ਸਰਦ ਪੂਨਮ ਕੀ ਰਾਤ, ਤੇਰੇ ਭਾਣੇ ਤੋਂ ਇਲਾਵਾ ਉਹਨਾਂ ਹੋਰ ਵੀ ਜ਼ਿਕਰਯੋਗ ਕੰਮ ਕੀਤਾ ਜਿਸ ਵਿੱਚੋਂ ਕੁੱਝ ਦਾ ਵੇਰਵਾ ਇਸ ਤਰ੍ਹਾਂ ਹੈ : ਸਤ ਨਾਨਕ, ਬੰਦ ਦਰਵਾਜ਼ੇ (1959), ਮਿੱਟੀ ਮੁਸਲਮਾਨ ਕੀ(1999), ਫ਼ਿਲਾਸਫ਼ੀ ਐਂਡ ਫੇਥ ਆਫ਼ ਸਿੱਖਇਜ਼ਮ, ਗਿਆਨੀ ਗੁਰਮੁਖ ਸਿੰਘ ਮੁਸਾਫਰ ਵਰਗੀਆਂ ਰਚਨਾਵਾਂ ਨਾਲ ਵੀ ਭਾਰਤੀ ਸਾਹਿਤ ਨੂੰ ਮਾਲੋ-ਮਾਲ ਕੀਤਾ । ਕਾਂਗਰਸ ਲਾਇਬਰੇਰੀ ਅਨੁਸਾਰ ਉਹਨਾਂ ਨੇ ਕੁੱਲ 118 ਕਿਤਾਬਾਂ ਲਿਖੀਆਂ । 

ਉਹਨਾਂ ਨੂੰ ਪਦਮ ਭੂਸ਼ਣ, ਸਾਹਿਤ ਅਕਾਡਮੀ ਐਵਾਰਡ, ਗ਼ਾਲਿਬ ਐਵਾਰਡ, ਸੋਵੀਅਤ ਲੈਂਡ ਐਵਾਰਡ, ਭਾਰਤੀ ਭਾਸ਼ਾ ਪ੍ਰੀਸ਼ਦ ਐਵਾਰਡ, ਭਾਈ ਮੋਹਣ ਸਿੰਘ ਵੈਦ ਐਵਾਰਡ,ਪੰਜਾਬੀ ਲੇਖਕ ਆਫ਼ ਦਾ ਮਿਲੇਨੀਅਮ ਐਵਾਰਡ,ਭਾਈ ਵੀਰ ਸਿੰਘ ਐਵਾਰਡ, ਪ੍ਰਮਾਣ ਪੱਤਰ ਪੰਜਾਬ ਸਰਕਾਰ ਆਦਿ ਮਾਣ ਸਨਮਾਨ ਵੀ ਸਮੇਂ -ਸਮੇਂ ਮਿਲੇ। ਉਹ ਯਾਤਰਾਵਾਂ ਕਰਨ ਦੇ ਵੀ ਬਹੁਤ ਸ਼ੁਕੀਨ ਸਨ ,ਜਿਸ ਤਹਿਤ ਉਹਨਾਂ ਨੇ ਬੁਲਗਾਰੀਆ, ਉੱਤਰੀ ਕੋਰੀਆ, ਸੋਵੀਅਤ ਸੰਘ, ਸ਼੍ਰੀਲੰਕਾ, ਸਿੰਗਾਪੁਰ, ਟੁਨੇਸ਼ੀਆ, ਇੰਗਲੈਂਡ ਅਤੇ ਅਮਰੀਕਾ ਵਰਗੇ ਮੁਲਕਾਂ ਦਾ ਟੂਰ ਲਾਇਆ । ਇਸ ਮਹਾਨ ਸ਼ਖ਼ਸੀਅਤ ਦਾ ਭਲਕੇ 27 ਜਨਵਰੀ ਨੂੰ ਦਿੱਲੀ ਵਿੱਚ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ । ਉਹਨਾਂ ਦੇ ਅਕਾਲ ਚਲਾਣੇ ’ਤੇ ਰਾਜਨੀਤਕ ਨੇਤਾਵਾਂ, ਉੱਚ ਅਧਿਕਾਰੀਆਂ, ਸਾਹਿਤਕਾਰਾਂ, ਸਾਹਿਤ ਸਭਾਵਾਂ ਅਤੇ ਸਾਹਿਤਕ ਪ੍ਰੇਮੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

ਸੰਪਰਕ: 98157-07232
ਮੇਰਾ ਦਿਲ ਪਾਸ਼-ਪਾਸ਼: ਅਹਿਮਦ ਸਲੀਮ
ਕਿਸਾਨੀ ਸੰਕਟ ਨੂੰ ਦਰਸਾਉਂਦੀ ਦਸਤਾਵੇਜ਼ੀ ਫ਼ਿਲਮ ‘ਹਵਾ ਵਿੱਚ ਮੋਮਬੱਤੀਆਂ’ -ਅਮੋਲਕ ਸਿੰਘ
ਸਟੇਟ ਦੇ ਮੂੰਹ ’ਤੇ ਕਰਾਰਾ ਥੱਪੜ ਫ਼ਿਲਮ “ਪਾਨ ਸਿੰਘ ਤੋਮਰ” – ਬਿੰਦਰਪਾਲ ਫਤਿਹ
ਆਧੁਨਿਕ ਭਾਰਤ ਦੇ ਪ੍ਰਤੀਭਾਸ਼ਾਲੀ ਇਤਿਹਾਸਕਾਰ ਬਿਪਨ ਚੰਦਰਾ -ਇਰਫ਼ਾਨ ਹਬੀਬ
ਸਾਹਿਤ, ਸਮਾਜ, ਕਿਤਾਬਾਂ ਅਤੇ ਪੰਜਾਬੀ ਸੱਥ ਵੱਲੋਂ ਪਾਇਆ ਜਾ ਰਿਹਾ ਯੋਗਦਾਨ -ਕੇਹਰ ਸ਼ਰੀਫ਼
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਖ਼ਬਰਸਾਰ

ਦੋ ਦਹਾਕਿਆਂ ਤੋਂ ਲਟ ਲਟ ਕਰਕੇ ਬਲ ਰਹੀ ਸੰਘਰਸ਼ ਦੀ ਗਾਥਾ ਕਿਰਨਜੀਤ ਕੌਰ ਕਾਂਡ ਮਹਿਲਕਲਾਂ

ckitadmin
ckitadmin
August 25, 2018
ਖੇਤੀ ਸੰਕਟ ਨੂੰ ਹੋਰ ਡੂੰਘਾ ਕਰ ਗਿਆ ਸਾਲ 2015 – ਗੁਰਤੇਜ ਸਿੱਧੂ
ਰਤਾ ਗੌਰ ਕਰਨਾ ! -ਸੁਕੀਰਤ
ਹਿੰਦੂ ਰਾਸ਼ਟਰਵਾਦੀ’ ਨਿਰੇਂਦਰ ਦਮੋਦਰ ਦਾਸ ਮੋਦੀ ਜੀ ਦੇ ਨਾਮ ਇੱਕ ਖੁੱਲ੍ਹਾ ਖ਼ਤ
ਸਵਾਈਨ ਫਲੂ ਦਾ ਖ਼ਤਰਾ – ਗੁਰਤੇਜ ਸਿੱਧੂ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?